Tuesday, April 28, 2009

ਮਨਮੋਹਨ ਫਿਰ ਪੰਜਾਬ ਦੇ ਚੋਣ ਦ੍ਰਿਸ਼ ਤੇ ਉੱਭਰੇ

ਜਲੰਧਰ 27 ਅਪਰੈਲ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਮੁੱਦਾ ਇੱਕ ਵਾਰ ਫਿਰ ਤੋਂ ਪੰਜਾਬ ਦੇ ਚੋਣ ਦ੍ਰਿਸ਼ ਤੇ ਪ੍ਰਮੁੱਖਤਾ ਨਾਲ ਉੱਭਰ ਕੇ ਸਾਹਮਣੇ ਆ ਗਿਆ ਹੈ। ਅਜੇ ਤੱਕ ਕਾਂਗਰਸ ਜੋ 1984 ਦੇ ਮਾਮਲੇ ਨੂੰ ਲੈ ਕੇ ਬੈਕਫੱਟ ਤੇ ਚੱਲ ਰਹੀ ਹੈ , ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵਲੋਂ ਪ੍ਰਧਾਨ ਮੰਤਰੀ ਬਾਰੇ ਕੀਤੀ ਗਈ ਟਿੱਪਣੀ ਤੋਂ ਬਾਆਦ ਤਿੱਖਾ ਰੁਖ ਆਪਣਾ ਲਿਆ ਹੈ। ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਲੈ ਕੇ ਮੱਕੜ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਸਿੱਖ ਪ੍ਰਧਾਨ ਮੰਤਰੀ ਮਨਜ਼ੂਰ ਨਹੀਂ ਹੈ ਜਿਸ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਸ਼ਹਿਰੀ ਖੇਤਰਾਂ ਵਿੱਚ ਡਾ. ਮਨਮੋਹਨ ਸਿੰਘ ਦੇ ਸਨਮਾਨ ਨੂੰ ਵੇਖਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚਾਹੁੰਦੇ ਹਨ ਕਿ ਇਹ ਮੁੱਦਾ ਚੋਣਾਂ ਤੱਕ ਖਤਮ ਹੋਣਾ ਚਾਹੀਦਾ ਹੈ। ਡਾ. ਮਨਮੋਹਨ ਸਿੰਘ ਨੇ ਪੰਜਾਬ ਲਈ ਕੁਝ ਕੀਤਾ ਹੋਵੇ ਜਾਂ ਨਾ ਪਰ ਸ਼ਹਿਰੀ ਸਿੱਖ ਤਾਂ ਉਨ੍ਹਾਂ ਨੂੰ ਪਸੰਦ ਜ਼ਰੂਰ ਕਰਦੇ ਹਨ। ਬਾਦਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਮੱਕੜ ਦੇ ਪ੍ਰਧਾਨ ਮੰਤਰੀ ਬਾਰੇ ਵਿਚਾਰ ਨਿੱਜੀ ਹਨ ਪਰ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਕੈਪਟਨ ਅਮਰਿੰਦਰ ਸਿੰਘ ਵਲੋਂ ਡਾ. ਮਨਮੋਹਨ ਸਿੰਘ ਦੇ ਮੁੱਦੇ ਨੂੰ ਕੈਦ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਹੀ ਨਹੀਂ ਵੱਖ-ਵੱਖ ਸੰਸਦੀ ਹਲਕਿਆਂ ਵਿੱਚ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਨੇ ਵੀ ਡਾ. ਮਨਮੋਹਨ ਸਿੰਘ ਦੇ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਛਾਲਣਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਦੋ ਹਫਤਿਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਦੀ ਆਪਸੀ ਜੰਗ ਦੇ ਹੋਰ ਤੇਜ਼ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ।
http://www.DhawanNews.com

No comments:

 
eXTReMe Tracker