Tuesday, April 28, 2009

ਸੀਨੀਅਰ ਕਾਂਗਰਸੀ ਬੀਰ ਦਵਿੰਦਰ ਸਿੰਘ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ 28 ਅਪਰੈਲ ਸ਼ੌਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿੱਚ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਈ ਸੰਨ੍ਹ ਦਾ ਕਰਾਰਾ ਜਵਾਬ ਦਿੱਤਾ ਹੈ। ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਪੰਜਾਬ ਵਿਧਾਨ ਸਭਾ ਦੇ ਸਬਾਕਾ ਸਪੀਕਰ ਬੀਰ ਦਵਿੰਦਰ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਬੀਰ ਦਵਿੰਦਰ ਸਿੰਘ ਨੇ ਕਾਂਗਰਸ ਵਲੋਂ ਜਗਦੀਸ਼ ਟਾਈਟਲਰ ਨੂੰ ਲੋਕ ਸਭਾ ਟਿਕਟ ਦੇਣ ਅਤੇ ਸੀਬੀਆਈ ਵਲੋਂ ਇਸ ਨੂੰ ਕਲੀਨ ਚਿੱਟ ਦੇਣ ਦੇ ਕਰਕੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਪੰਜਾਬ ਦੇ ਸਿੱਖ ਕਾਂਗਰਸੀਆਂ ਨੂੰ ਜ਼ਮੀਰ ਦੀ ਆਵਾਜ਼ ਤੇ ਅਸਤੀਫਾ ਦੇਣ ਲਈ ਕਿਹਾ ਸੀ। ਬੀਰ ਦਵਿੰਦਰ ਸਿੰਘ ਆਪਣੀ ਬੇਬਾਕ ਬੋਲਣੀ ਕਰਕੇ ਕੈਪਟਨ ਅਮਰਿੰਦਰ ਸਿੰਘ ਦੇ ਕੱਟੜ ਵਿਰੋਧੀ ਮੰਨੇ ਜਾਂਦੇ ਹਨ। ਬੀਰ ਦਵਿੰਦਰ ਸਿੰਘ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਡਾਕਟਰ ਚੀਮਾ ਦੀ ਚੋਣ ਮੁਹਿੰਮ ਨੂੰ ਭਾਰੀ ਹੁੰਗਾਰਾ ਮਿਲਣ ਦੀ ਆਸ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬੀਰਦਵਿੰਦਰ ਸਿੰਘ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਬੀਰ ਦਵਿੰਦਰ ਸਿੰਘ ਨੂੰ ਅਕਾਲੀ ਦਲ ਵਿੱਚ ਯੋਗ ਸਥਾਨ ਦਿੱਤਾ ਜਾਵੇਗਾ।
http://www.DhawanNews.com

No comments:

 
eXTReMe Tracker