Wednesday, April 29, 2009

ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ

ਫਗਵਾੜਾ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਦੇ ਥਾਣਾ ਰਾਵਲਪਿੰਡੀ ਪੁਲਿਸ ਨੇ ਸਾਈਕਲ ਸਵਾਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਚੋਂ ਚੂਰਾ ਪੋਸਤ ਬਰਾਮਦ ਕੀਤਾ ਹੈ। ਸਥਾਨਕ ਡੀ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਥਾਣਾ ਰਾਵਲਪਿੰਡੀ ਦੇ ਇੰਚਾਰਜ਼ ਦੀ ਪੁਲਿਸ ਪਾਰਟੀ ਨੇ ਪਿੰਡ ਮੀਰਾਂਪੁਰ ਤੋਂ ਰਿਹਾਣਾਜੱਟਾਂ ਰੋਡ 'ਤੇ ਨਾਕਾਬੰਦੀ ਦੌਰਾਨ ਸਾਈਕਲ ਸਵਾਰ ਇਕ ਵਿਅਕਤੀ ਨੂੰ ਰੋਕ ਉਸਦੇ ਸਾਈਕਲ ਦੇ ਪਿੱਛੇ ਰੱਖੀ ਇਕ ਬੋਰੀ ਵਿਚੋਂ 40 ਕਿਲੇ ਚੂਰਾ ਪੋਸਤ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਉਰਫ ਤਾਰਾ ਪੁੱਤਰ ਮਲੂਕ ਸਿੰਘ ਵਾਸੀ ਰਿਹਾਣਾਂ ਜੱਟਾਂ ਦੇ ਰੂਪ ਵਿਚ ਹੋਈ ਹੈ। ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਕੇਸ ਦਰਜ਼ ਕਰ ਲਿਆ ਹੈ।


http://www.S7News.com

No comments:

 
eXTReMe Tracker