Tuesday, May 19, 2009

ਧੁੱਪ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕੀਤਾ

ਬਟਾਲਾ (ਪੱਤਰ ਪ੍ਰੇਰਕ)-ਦਿਨੋ-ਦਿਨ ਵੱਧ ਰਹੀ ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਵੱਖ-ਵੱਖ ਤਸਵੀਰਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਿਵਲ ਹਸਪਤਾਲ ਬਟਾਲਾ ਦੇ ਐਸ.ਐਮ.�" ਮਹਿੰਦਰ ਸਿੰਘ ਨੇ ਵੱਧ ਰਹੀ ਗਰਮੀ ਕਾਰਨ ਫੈਲ ਰਹੀਆਂ ਪੇਟ ਦੀਆਂ ਬਿਮਾਰੀਆਂ, ਬੁਖਾਰ, ਦਸਤ ਆਦਿ ਰੋਗਾਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਐਸ.ਐਮ.�" ਨੇ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਸਾਨੂੰ ਆਪਣੇ ਆਪ ਅਤੇ ਆਪਣੇ ਬੱਚਿਆਂ ਨੂੰ ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਗਰਮੀ ਦੇ ਮੌਸਮ 'ਚ ਬਜ਼ਾਰ ਦੀਆਂ ਤਲੀਆਂ ਅਤੇ ਖੱਟੀਆਂ-ਮਿੱਠੀਆਂ ਚੀਜ਼ਾਂ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਹਾਜ਼ਰ ਅਮਲੇ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਲੋਕਾਂ ਨੂੰ ਗਰਮੀ ਤੋਂ ਕਿਵੇਂ ਬਚਣਾ ਹੈ ਬਾਰੇ ਜਾਗਰੂਕ ਕੀਤਾ ਜਾਵੇ।


http://www.S7News.com

No comments:

 
eXTReMe Tracker