Tuesday, May 19, 2009

ਖਿਡਾਰੀਆਂ ਨੂੰ ਖੇਡ ਪ੍ਰਾਪਤੀਆਂ ਦੇ ਆਧਾਰ ’ਤੇ ਵਜ਼ੀਫੇ ਦਿੱਤੇ ਜਾਣਗੇ-ਪ੍ਰੇਮ ਸਿੰਘ

ਹੁਸ਼ਿਆਰਪੁਰ (ਪੱਤਰ ਪ੍ਰੇਰਕ)-ਸ: ਪ੍ਰੇਮ ਸਿੰਘ ਜ਼ਿਲ੍ਹਾ ਸਪੋਰਟਸ ਅਫਸਰ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਰਟਸ ਵਿਭਾਗ ਵੱਲੋਂ ਸਾਲ 2008-09 ਦੀਆਂ ਪ੍ਰਾਪਤੀਆਂ ਦੇ ਆਧਾਰ 'ਤੇ ਵੱਖ ਵੱਖ ਖੇਡਾਂ ਐਥਲੈਟਿਕ, ਬੈਡਮਿੰਟਨ, ਬਾਸਕਿਟਬਾਲ, ਹਾਕੀ, ਬਾਕਸਿੰਗ, ਕ੍ਰਿਕਟ, ਸਾਈਕ¦ਿਗ, ਫੁੱਟਬਾਲ, ਜਿਮਨਾਸਟਿਕ, ਹੈਂਡਬਾਲ, ਜੂਡੋ, ਕਬੱਡੀ, ਖੋ-ਖੋ, ਲਾਨ ਟੈਨਿਸ, ਰੈਸ¦ਿਗ , ਟੇਬਲ ਟੈਨਿਸ, ਵਾਲੀਵਾਲ, ਵੈਟ ਲਿਫਟਿੰਗ, ਤੈਰਾਕੀ ਅਤੇ ਰਾਈਫਲ ਸ਼ੂਟਿੰਗ ਦੇ ਖਿਡਾਰੀਆਂ ਨੂੰਵਜੀਫੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਜੀਫੇ ਦੀਆਂ ਅਰਜੀਆਂ ਨਿਸ਼ਚਿਤ ਪ੍ਰੋਫਾਰਮੇ ਵਿਚ ਮੁਕੰਮਲ ਤੌਰ 'ਤੇ ਭਰ ਕੇ 1 ਜੂਨ ਤੱਕ ਜ਼ਿਲ੍ਹਾ ਖੇਡ ਅਫਸਰ ਹੁਸ਼ਿਆਰਪੁਰ ਦੇ ਦਫਤਰ ਵਿਖੇ ਭੇਜੀਆਂ ਜਾਣ। ਉਨ੍ਹਾਂ ਦੱਸਿਆ ਕਿ ਵਜੀਫੇ ਦੀ ਰਾਸ਼ੀ ਖੇਡ ਪ੍ਰਾਪਤੀਆਂ ਦੇ ਆਧਾਰ 'ਤੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ �"¦ਪਿਕ/ਕਾਮਨ ਵੈਲਥ/ਏਸ਼ੀਅਨ ਗੇਮਜ਼ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ12 ਹਜ਼ਾਰ, ਦੂਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਨੂੰ12 ਹਜ਼ਾਰ, ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ4800 ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ3 ਹਜ਼ਾਰ, ਆਲ ਇੰਡੀਆ ਇੰਟਰ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ3 ਹਜ਼ਾਰ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ2400 , ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 2400 ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ1800, ਨੈਸ਼ਨਲ ਸਕੂਲ ਗੇਮਜ਼ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ1800 ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ1200, ਮਿੰਨੀ ਨੈਸ਼ਨਲ ਗੇਮਜ਼ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ1200 ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ480, ਸੀਨੀਅਰ ਸਟੇਟ ਟੂਰਨਾਮੈਂਟ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ600 , ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ360, ਜੂਨੀਅਰ ਸਟੇਟ ਸਕੂਲ ਗੇਮਜ਼/ ਜੂਨੀਅਰ ਸਟੇਟ ਚੈਂਪੀਅਨਸ਼ਿਪ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ480 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਨੂੰ360 ਰੁਪਏ ਦਿੱਤੇ ਜਾਣਗੇ।
http://www.S7News.com

No comments:

 
eXTReMe Tracker