Wednesday, May 25, 2011

ਸੀ.ਸੀ.ਟੀ.ਵੀ. ਕੈਮਰੇ ਲਾਉਣ ਦੇ ਆਦੇਸ਼

ਅੰਮ੍ਰਿਤਸਰ, 26 ਮਈ : ਪੁਲੀਸ ਕਮਿਸ਼ਨਰ ਪਰਮਪਾਲ ਸਿੰਘ ਸਿੱਧੂ, ਆਈ.ਪੀ.ਐਸ. ਕਮ-ਕਾਰਜਕਾਰੀ ਮੈਜਿਸਟਰੇਟ ਨੇ ਜ਼ਾਬਤਾ ਫ਼ੌਜਦਾਰੀ ਦੀ ਧਾਰਾ 144 ਤਹਿਤ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ/ ਸਹਿਕਾਰੀ/ਪ੍ਰਾਈਵੇਟ ਬੈਂਕਾਂ ਦੇ ਪ੍ਰਬੰਧਕ ਅਤੇ ਪੈਟਰੋਲ ਪੰਪਾਂ, ਮਾਲਜ਼, ਹੋਟਲ ਅਤੇ ਮਲਟੀਪਲੈਕਸ ਦੇ ਮਾਲਕ ਆਪਣੇ-ਆਪਣੇ ਬੈਂਕ/ਪੈਟਰੋਲ ਪੰਪ, ਮਾਲਜ਼, ਹੋਟਲ ਅਤੇ ਮਲਟੀ-ਕੰਪਲੈਕਸ ਦੇ ਮੁੱਖ ਦਰਵਾਜ਼ੇ ਅਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਾਉਣ। ਹੁਕਮਾਂ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਵਿਚ ਪੈਂਦੇ ਬੈਂਕਾਂ ਅਤੇ ਪੈਟਰੋਲ ਪੰਪਾਂ, ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਤੇ ਹੋਣ ਵਾਲੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ। ਇਹ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਨੂੰ ਫੜਨ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾਣੀ ਜ਼ਰੂਰੀ ਹੋ ਗਈ ਹੈ।
News From: http://www.7StarNews.com

No comments:

 
eXTReMe Tracker