Wednesday, November 16, 2011

ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਾਉਣ ਲਈ ਵਿਸੇਸ ਉਪਰਾਲੇ

ਹੁਸ਼ਿਆਰਪੁਰ, 16 ਨਵੰਬਰ: (ਨਛੱਤਰ ਸਿਘ )

ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਾਉਣ ਲਈ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਉਦਯੋਗ ਮੰਤਰੀ ਪੰਜਾਬ ਸ੍ਰੀ ਤੀਸ਼ਕਨ ਸੂਦ ਨੇ ਪਿੰਡ ਬਹਾਦਰਪੁਰ ਬਾਹੀਆਂ ਵਿਖੇ ਸਰਵ ਸਿੱਖਿਅ ਅਭਿਆਨ ਤਹਿਤ 13 ਲੱਖ 5 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ 3 ਕਮਰਿਆਂ ਦਾ ਨੀਂਹ ਪੱਥਰ ਰੱਖਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ । ਸ੍ਰੀ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਅਤੇ ਚਾਰ-ਦੀਵਾਰੀਆਂ ਦਾ ਨਵ-ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਬੈਠਣ ਲਈ ਬੈਂਚ, ਪੀਣ ਵਾਲਾ ਪਾਣੀ ਅਤੇ ਪਖਾਨੈ ਬਣਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਨ ਲਈ ਆਉਣ ਵਾਲੇ ਬੱਚਿਆਂ ਨੂੰ ਮਾਡਲ ਸਕੂਲਾਂ ਵਾਂਗ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਤੇ ਉਨ ਨੇ ਪਿੰਡ ਦੀਆਂ ਗਲੀਆਂ-ਨਾਲੀਆਂ ਬਣਾਉਣ ਲਈ 1 ਲੱਖ ਰੁਪਏ ਦਾ ਚੈਕ, ਸ਼ਮਸ਼ਾਨਘਾਟ ਲਈ 2 ਲੱਖ ਅਤੇ ਪਿੰਡ ਦੇ 10 ਗਰੀਬ ਪ੍ਰੀਵਾਰਾਂ ਨੁੰ ਪਖਾਨੈ ਬਣਾਉਣ ਲਈ 1.50 ਲੱਖ ਰੁਪਏ ਦਾ ਚੈਕ ਦਿੱਤਾ ਅਤੇ ਪਿੰਡ ਦੇ ਨੌਜਵਾਨਾਂ ਨੂੰ ਜਿੰਮ ਦਾ ਸਮਾਨ ਵੀ ਦਿੱਤਾ।ਇਸ ਮੌਕੇ ਤੇ ਜ਼ਿਲ ਪ੍ਰਧਾਨ ਭਾਜਪਾ ਜਗਤਾਰ ਸਿੰਘ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਸਕੱਤਰ ਭਾਜਪਾ ਗੁਰਦਿਆਲ ਸਿੰਘ, ਚੇਅਰਮੈਨ ਪਸਵਕ ਅਤੇ ਨੰਬਰਦਾਰ ਜੀਤ ਸਿੰਘ ਅਤੇ ਸਰਕਲ ਜਥੇਦਾਰ ਸਤਨਾਮ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਯਸ਼ਪਾਲ ਸ਼ਰਮਾ, ਪਿੰਡ ਦੀ ਸਰਪੰਚ ਗੁਰਦੇਵ ਕੌਰ, ਹੈਡਮਾਸਟਰ ਮਿਰਦਲਾ ਸ਼ਰਮਾ, ਮਾਸਟਰ ਮਹਿੰਦਰ ਸਿੰਘ, ਡਾ. ਕੁਲਦੀਪ ਸਿੰਘ, ਐਸ ਐਚ ਓ ਸਦਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
News From: http://www.7StarNews.com

No comments:

 
eXTReMe Tracker