Monday, December 26, 2011

ਸੜਕ ਹਾਦਸੇ ’ਚ ਮਾਂ-ਪੁੱਤ ਸਮੇਤ ਤਿੰਨ ਜੀਅ ਹਲਾਕ

ਸੰਗਰੂਰ, December - 26 - 2011(Tehelkanews)

ਸੰਗਰੂਰ-ਬਠਿੰਡਾ ਮੁੱਖ ਸੜਕ 'ਤੇ ਨੇੜਲੇ ਪਿੰਡ ਬਡਰੁੱਖਾਂ ਵਿਖੇ ਟਰੱਕ ਅਤੇ ਮੋਟਰਸਾਇਕਲ ਵਿਚਾਲੇ ਵਾਪਰੇ ਸੜਕ ਹਾਦਸੇ 'ਚ ਮਾਂ-ਪੁੱਤ ਸਮੇਤ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਹੈ।

ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ (21) ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਸੇਖਾ ਜ਼ਿਲ੍ਹਾ ਬਰਨਾਲਾ ਆਪਣੀ ਮਾਤਾ ਸਿੰਦਰ ਕੌਰ ਅਤੇ ਮਾਸੀ ਬਲਜੀਤ ਕੌਰ ਸਮੇਤ ਮੋਟਰਸਾਇਕਲ 'ਤੇ ਪਿੰਡ ਰੋਗਲਾ ਤੋਂ ਵਾਪਸ ਆਪਣੇ ਪਿੰਡ ਸੇਖਾ ਜਾ ਰਿਹਾ ਸੀ। ਜਿਉਂ ਹੀ ਉਹ ਪਿੰਡ ਬਡਰੁੱਖਾਂ ਦੇ ਮਾਡਲ ਟਾਊਨ ਨੇੜੇ ਪੁੱਜਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਮੋੜ 'ਤੇ ਕਿਸੇ ਵਾਹਨ ਨੂੰ ਓਵਰਟੇਕ ਕਰਦਿਆਂ ਮੋਟਰਸਾਇਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ 'ਚ ਮੋਟਰਸਾਇਕਲ 'ਤੇ ਸਵਾਰ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।

ਪੁਲੀਸ ਚੌਕੀ ਬਡਰੁੱਖਾਂ ਦੇ ਇੰਚਾਰਜ ਏ.ਐਸ.ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਰਣਜੀਤ ਸਿੰਘ ਵਾਸੀ ਸਿਰਦਾਪੁਰ ਮੌਕੇ ਤੋਂ ਫਰਾਰ ਹੋ ਗਿਆ ਹੈ ਜਿਸ ਦੇ ਖ਼ਿਲਾਫ਼ ਪੁਲੀਸ ਥਾਣਾ ਲੌਂਗੋਵਾਲ ਵਿਖੇ ਮਾਮਲਾ ਦਰਜ ਕਰ ਲਿਆ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।


News From: http://www.7StarNews.com

No comments:

 
eXTReMe Tracker